ਅੱਜ ਦਾ ਹੁਕਮਨਾਮਾ
Published : Jul 19, 2020, 6:56 am IST
Updated : Jul 21, 2020, 6:59 am IST
SHARE ARTICLE
Hukamnama Sri Darbar Sahib amritsar
Hukamnama Sri Darbar Sahib amritsar

ਸਲੋਕ ॥

ਸਲੋਕ ॥

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥

ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥

ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥

ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥

ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥

ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਐਤਵਾਰ, ੪ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੦੮)

ਪੰਜਾਬੀ ਵਿਆਖਿਆ :
ਸਲੋਕ ॥
ਹੇ ਨਾਨਕ! ਇਹ ਰਾਜ ਰੂਪ ਧਨ ਤੇ ਉੱਚੀ ਕੁਲ ਦਾ ਮਾਣ ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਕਈ ਢੰਗਾਂ ਨਾਲ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੧।

Darbar SahibDarbar Sahib

ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।

 Darbar SahibDarbar Sahib

ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀਹ ਲਾਭ, ਜੋ ਜਗਤ ਤੋਂ ਤੁਰਨ ਵੇਲੇ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? ਪ੍ਰਭੂ ਨੂੰ ਵਿਸਾਰਿਆਂ ਨਿਰੀ ਮਾਇਆ ਨਾਲ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਮ ਦੂਰ ਕਰ ਦੇਹ।੧੦।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement