ਅੱਜ ਦਾ ਹੁਕਮਨਾਮਾ (19 ਜੁਲਾਈ 2022)
Published : Jul 19, 2022, 6:57 am IST
Updated : Jul 19, 2022, 6:58 am IST
SHARE ARTICLE
Hukamnama Sahib
Hukamnama Sahib

ਸਲੋਕੁ ਮ: ੩ ॥

ਸਲੋਕੁ ਮ: ੩ ॥

ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥

ਪਾਤਿਸਾਹੀ ਭਗਤ ਜਨਾ ਕਉ ਦਿਤਿਅਨੁ ਸਿਰਿ ਛਤੁ ਸਚਾ ਹਰਿ ਬਣਾਇ ॥

ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥

ਰਾਜੇ ਓੁਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥

ਨਾਨਕ ਵਿਣੁ ਨਾਵੈ ਨਕˆØੀ ਵਢˆØੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮ: ੩ ॥

ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥

ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥

ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥

ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥

ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥

ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥

ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥

ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥

ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

ਮੰਗਲਵਾਰ, ੪ ਸਾਵਣ (ਸੰਮਤ ੫੫੪ ਨਾਨਕਸ਼ਾਹੀ) ੧੯ ਜੁਲਾਈ, ੨੦੨੨ (ਅੰਗ: ੫੯੦)

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥

ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, ਕਿਉਂਕਿ ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਉਂਦੇ।੧। ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਧਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ।

Darbar SahibDarbar Sahib

ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ, ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ ਉਸ ਪਿਆਰ ਦਾ ਸਦਕਾ ਉਹ ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; ਸਤਿਗੁਰੂ ਦੇ ਕੋਲ ਆ ਕੇ ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਇਹੋ ਜਿਹੇ ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ ਮਾਨੋਂ ਬੋਹਲ ਹੈ, ਵ੍ਹਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ ਭਾਵ, ਹਰ ਵੇਲੇ ਹਰੀ ਦਾ ਨਾਮ ਸਿਮਰਦੇ ਹਨ।੧੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement