ਅੱਜ ਦਾ ਹੁਕਮਨਾਮਾ
Published : Aug 19, 2020, 7:05 am IST
Updated : Aug 19, 2020, 7:05 am IST
SHARE ARTICLE
File Photo
File Photo

ਸੋਰਠਿ ਮਹਲਾ ੪ ॥

ਸੋਰਠਿ ਮਹਲਾ ੪ ॥

ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥

ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥

ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥

ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥

ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥

Darbar SahibDarbar Sahib

ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥

ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥

ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥

ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥

ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥

Darbar SahibDarbar Sahib

ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥

ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥

ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

Darbar SahibDarbar Sahib

ਬੁੱਧਵਾਰ, ੪ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੦੬)
ਸੋਰਠਿ ਮਹਲਾ ੪ ॥
ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ । ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ । ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ ।

Darbar SahibDarbar Sahib

(ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ।ਰਹਾਉ। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ । ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ । ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ।੨। ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ ।

Darbar Sahib Darbar Sahib

ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ । ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ।੩। ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ । ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ । ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ । ਹੇ ਦਾਸ ਨਾਨਕ! (ਆਖ—) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ।੪।੫।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement