ਅੱਜ ਦਾ ਹੁਕਮਨਾਮਾ
Published : Sep 19, 2020, 7:30 am IST
Updated : Sep 20, 2020, 7:26 am IST
SHARE ARTICLE
Darbar Sahib
Darbar Sahib

ਸਲੋਕੁ ਮ; ੩ ॥

ਸਲੋਕੁ ਮ; ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥

ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥

ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥

Darbar SahibDarbar Sahib

ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮ; ੩ ॥

ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥

ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥

Darbar SahibDarbar Sahib

ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥

ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

Darbar SahibDarbar Sahib

ਸ਼ਨਿਚਰਵਾਰ, ੪ ਅੱਸੂ (ਸੰਮਤ ੫੫੨ ਨਾਨਕਸ਼ਾਹੀ) ੧੯ ਸਤੰਬਰ, ੨੦੨੦ (ਅੰਗ: ੬੪੬)

ਸਲੋਕੁ ਮ; ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।

Darbar SahibDarbar Sahib

ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨।

Harmandir SahibHarmandir sahib

(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement