ਅੱਜ ਦਾ ਹੁਕਮਨਾਮਾ (19 ਸਤੰਬਰ 2021)
Published : Sep 19, 2021, 6:11 am IST
Updated : Sep 19, 2021, 6:12 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੧ ਘਰੁ ੧ ਚਉਪਦੇ

 

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥

ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥

ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥

ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

ਦਇਆਲ ਤੇਰੈ ਨਾਮਿ ਤਰਾ ॥

ਸਦ ਕੁਰਬਾਣੈ ਜਾਉ ॥੧॥ ਰਹਾਉ ॥

ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥

ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥

ਤੁਧੁ ਬਾਝੁ ਪਿਆਰੇ ਕੇਵ ਰਹਾ ॥

ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥

ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥

ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥

ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥

ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

 

Sri Harmandir SahibSri Harmandir Sahib

 

ਐਤਵਾਰ, ੪ ਅੱਸੂ (ਸੰਮਤ ੫੫੩ ਨਾਨਕਸ਼ਾਹੀ) ੧੯ ਸਤੰਬਰ, ੨੦੨੧ (ਅੰਗ: ੬੬੦)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ਘਰੁ ੧ ਚਉਪਦੇ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ।

Sri Harmandir SahibSri Harmandir Sahib

 

ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।੧।ਰਹਾਉ ॥੪॥੧॥

Guru Granth Sahib JiGuru Granth Sahib Ji

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement