ਅੱਜ ਦਾ ਹੁਕਮਨਾਮਾ (19 ਨਵੰਬਰ 2021)
Published : Nov 19, 2021, 8:02 am IST
Updated : Nov 19, 2021, 8:03 am IST
SHARE ARTICLE
Hukamnama Sahib
Hukamnama Sahib

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥

ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥

ਮਨ ਰੇ ਸਰਿਓ ਨ ਏਕੈ ਕਾਜਾ ॥

ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥

ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥

ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥

ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥

ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥

ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥

ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

ਸ਼ੁੱਕਰਵਾਰ, ੪ ਮੱਘਰ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੫੪)

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ ।੧।ਰਹਾਉ।

Darbar SahibDarbar Sahib

ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨। ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪੇ੍ਰਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ

Darbar Sahib Darbar Sahib

 ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ।੪।੩।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement