
ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥
ਧਨਾਸਰੀ ਮਹਲਾ ੫ ॥
ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥
ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥
ਜਨ ਕਉ ਨਾਮੁ ਵਡਾਈ ਸੋਭ ॥
ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥
ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥
ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
ਬੁੱਧਵਾਰ, ੮ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੦)