ਅੱਜ ਦਾ ਹੁਕਮਨਾਮਾ
Published : Feb 20, 2020, 7:35 am IST
Updated : Feb 20, 2020, 7:35 am IST
SHARE ARTICLE
Photo
Photo

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

ਖਾਟਣ ਕਉ ਹਰਿ ਹਰਿ ਰੋਜਗਾਰੁ ॥

ਸੰਚਣ ਕਉ ਹਰਿ ਏਕੋ ਨਾਮੁ ॥

ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

ਨਾਮਿ ਰਤੇ ਪ੍ਰਭ ਰੰਗਿ ਅਪਾਰ ॥

ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਸਾਧ ਕੀ ਸੋਭਾ ਅਤਿ ਮਸਕੀਨੀ ॥

ਸੰਤ ਵਡਾਈ ਹਰਿ ਜਸੁ ਚੀਨੀ ॥

ਅਨਦੁ ਸੰਤਨ ਕੈ ਭਗਤਿ ਗੋਵਿੰਦ ॥

ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

ਜਹ ਸਾਧ ਸੰਤਨ ਹੋਵਹਿ ਇਕਤ੍ਰ ॥

ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

ਸਾਧ ਸਭਾ ਮਹਿ ਅਨਦ ਬਿਸ੍ਰਾਮ ॥

ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

ਦੁਇ ਕਰ ਜੋੜਿ ਕਰੀ ਅਰਦਾਸਿ ॥

ਚਰਨ ਪਖਾਰਿ ਕਹਾਂ ਗੁਣਤਾਸ ॥

ਪ੍ਰਭ ਦਇਆਲ ਕਿਰਪਾਲ ਹਜੂਰਿ ॥

ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਵੀਰਵਾਰ, ੮ ਫੱਗਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੭੬)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ ਹੀ ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ ਭੀ ਪਰਮਾਤਮਾ ਦਾ ਨਾਮ ਹੀ ਹੈ। ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਉਂਦੇ ਰਹਿੰਦੇ ਹਨ।ਰਹਾਉ।

 

ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ ਦਾ ਮੂਲ ਹੈ, ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਹੀ ਸੰਤ ਦੀ ਵਡਿਆਈ ਦਾ ਕਾਰਨ ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। ਭਗਤੀ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ ਉਹਨਾਂ ਦੇ ਅੰਦਰੋਂ ਚਿੰਤਾ ਦਾ ਨਾਸ ਹੋ ਜਾਂਦਾ ਹੈ।੨।

 

ਹੇ ਭਾਈ! ਸਾਧ ਸੰਤ ਜਿੱਥੇ ਭੀ ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਹੀ ਗਾਉਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ ਦਾ ਲੇਖ ਲਿਖਿਆ ਹੋਵੇ।੩।

 

ਹੇ ਭਾਈ! ਮੈਂ ਆਪਣੇ ਦੋਵੇ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ ਸਦਾ ਟਿਕੇ ਰਹਿੰਦੇ ਹਨ।੪।੨।੨੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement