
ਸਲੋਕੁ ਮ; ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਰ ਕਉ ਆਪੇ ਦੇਇ ਬੁਝਾਇ ॥
ਸਲੋਕੁ ਮ; ੩ ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਰ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਰ ਕੈ ਸੰਗਿ ਮਿਲਾਇ ॥
ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਰ ਕਉ ਦੇਉ ॥੧॥ ਮ; ੩ ॥
ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥
ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥
ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਪਉੜੀ ॥
ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥
ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥
ਬੁੱਧਵਾਰ, ੭ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੧੫)