Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (20 ਅਪ੍ਰੈਲ 2024)
Published : Apr 20, 2024, 7:21 am IST
Updated : Apr 20, 2024, 7:21 am IST
SHARE ARTICLE
Hukamnama Sahib
Hukamnama Sahib

ਸਲੋਕੁ ਮਃ ੩ ॥

Ajj da Hukamnama Sri Darbar Sahib Today: ਸਲੋਕੁ ਮਃ ੩ ॥

ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥

ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥

ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥

ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥

ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥

ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥

ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਪਉੜੀ ॥

ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥

ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥

ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥

ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

ਸ਼ਨਿਚਰਵਾਰ, ੮ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੫੧)

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

 

ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ ।ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ ।੧।

ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ ।(ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ।੨।

ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ । ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ ।੨੨।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement