Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (20 ਮਈ 2025)
Published : May 20, 2025, 6:34 am IST
Updated : May 20, 2025, 6:34 am IST
SHARE ARTICLE
Ajj da Hukamnama Sri Darbar Sahib: ਸਲੋਕੁ ਮ: ੩ ॥
Ajj da Hukamnama Sri Darbar Sahib: ਸਲੋਕੁ ਮ: ੩ ॥

Ajj da Hukamnama Sri Darbar Sahib: ਸਲੋਕੁ ਮ: ੩ ॥

Ajj da Hukamnama Sri Darbar Sahib: ਸਲੋਕੁ ਮ: ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥

ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥

ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥

ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥

ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥

ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥

ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥

ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥

ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥

ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥

ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਵਿਆਖਿਆ :- ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement