ਅੱਜ ਦਾ ਹੁਕਮਨਾਮਾ (20 ਜੂਨ 2022)
Published : Jun 20, 2022, 7:16 am IST
Updated : Jun 20, 2022, 7:17 am IST
SHARE ARTICLE
hukamnama sri darbar sahib amritsar
hukamnama sri darbar sahib amritsar

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥

ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥

ਹਰਿ ਰਸੁ ਪੀਵਹੁ ਭਾਈ ॥

ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥

ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥

ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

 

ਸੋਮਵਾਰ, ੬ ਹਾੜ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੩੦)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧।

ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।

SHARE ARTICLE

ਏਜੰਸੀ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement