
ਸੋਰਠਿ ਮਹਲਾ ੫ ॥
ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥
ਜਿਨਿ ਪੂਰਨ ਪੈਜ ਸਵਾਰੀ ॥
ਮਨ ਚਿੰਦਿਆ ਫਲੁ ਪਾਇਆ ॥
ਪ੍ਰਭੁ ਅਪੁਨਾ ਸਦਾ ਧਿਆਇਆ ॥੧॥
ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥
ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
ਪ੍ਰਭਿ ਅਪਨੈ ਵਰ ਦੀਨੇ ॥
ਸਗਲ ਜੀਅ ਵਸਿ ਕੀਨੇ ॥
ਜਨ ਨਾਨਕ ਨਾਮੁ ਧਿਆਇਆ ॥
ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥
ਸ਼ਨਿੱਚਰਵਾਰ, ੫ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੨੦ ਜੁਲਾਈ, ੨੦੧੯ (ਅੰਗ: ੬੨੬)