ਅੱਜ ਦਾ ਹੁਕਮਨਾਮਾ
Published : Jul 20, 2020, 6:46 am IST
Updated : Jul 20, 2020, 6:46 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਟੋਡੀ ਮਹਲਾ ੫ ॥

ਟੋਡੀ ਮਹਲਾ ੫ ॥

ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥

ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥

ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥

ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥

ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥

ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਸੋਮਵਾਰ, ੫ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੧੭)

ਪੰਜਾਬੀ ਵਿਆਖਿਆ :
ਟੋਡੀ ਮਹਲਾ ੫ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ।

Darbar SahibDarbar Sahib

ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧।

Darbar SahibDarbar Sahib

ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia Case Update : ਮਜੀਠੀਆ ਮਾਮਲੇ 'ਚ ਹਾਈਕੋਰਟ ਤੋਂ ਵੱਡਾ ਅਪਡੇਟ, ਦੇਖੋ ਕੀ ਹੋਇਆ ਫੈਸਲਾ| High court

04 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 04/07/2025

04 Jul 2025 12:18 PM

Bikram Singh Majithia Case Update : Major setback for Majithia! No relief granted by the High Court.

03 Jul 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/07/2025

03 Jul 2025 12:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:30 PM
Advertisement