ਅੱਜ ਦਾ ਹੁਕਮਨਾਮਾ (20 ਜੁਲਾਈ 2023)

By : KOMALJEET

Published : Jul 20, 2023, 7:31 am IST
Updated : Jul 20, 2023, 7:33 am IST
SHARE ARTICLE
Hukamnama Sri Darbar Sahib Amritsar
Hukamnama Sri Darbar Sahib Amritsar

ਧਨਾਸਰੀ ਮਹਲਾ ੫ ਘਰੁ ੬

ਧਨਾਸਰੀ ਮਹਲਾ ੫ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥

ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥

ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥

ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥

ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥

ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥

ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਵੀਰਵਾਰ, ੫ ਸਾਵਣ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੭੮)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ਘਰੁ ੬

ੴ ਸਤਿਗੁਰ ਪ੍ਰਸਾਦਿ॥

ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ।ਰਹਾਉ।ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ ।

ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ।੨।

ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।੩।੧।੨੯।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement