
ਵਡਹੰਸੁ ਮਹਲਾ ੩ ॥
ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥
ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥
ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥
ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
ਅਖੀ ਸੰਤੋਖੀਆ ਏਕ ਲਿਵ ਲਾਇ ॥
ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥
ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥
ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥
ਨਾਨਕ ਮਸਤਕਿ ਜਿਸੁ ਵਡਭਾਗੁ ॥
ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
ਮੰਗਲਵਾਰ, ੪ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੨੦ ਅਗਸਤ, ੨੦੧੯ (ਅੰਗ: ੫੬੦)