ਅੱਜ ਦਾ ਹੁਕਮਨਾਮਾ (20 ਅਗਸਤ 2021)
Published : Aug 20, 2021, 7:30 am IST
Updated : Aug 20, 2021, 7:30 am IST
SHARE ARTICLE
Sri Darbar Sahib
Sri Darbar Sahib

ਸੂਹੀ ਮਹਲਾ ੧ ਘਰੁ ੬

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥

ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥

ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥

ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥

ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

Sri Darbar Sahib Sri Darbar Sahib

ਸ਼ੁੱਕਰਵਾਰ, ੫ ਭਾਦੋਂ (ਸੰਮਤ ੫੫੩ ਨਾਨਕਸ਼ਾਹੀ) ੨੦ ਅਗਸਤ, ੨੦੨੧ (ਅੰਗ: ੭੨੯)

ਪੰਜਾਬੀ ਵਿਆਖਿਆ:

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ ।

SRI DARBAR SAHIBSRI DARBAR SAHIB

ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।

Sri darbar Sahib Sri Sri Darbar Sahib

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement