ਅੱਜ ਦਾ ਹੁਕਮਨਾਮਾ
Published : Sep 20, 2020, 7:28 am IST
Updated : Sep 21, 2020, 7:10 am IST
SHARE ARTICLE
Darbar Sahib
Darbar Sahib

ਟੋਡੀ ਮਹਲਾ ੫ ਘਰੁ ੨ ਦੁਪਦੇ

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਮਾਗਉ ਦਾਨੁ ਠਾਕੁਰ ਨਾਮ ॥

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

Darbar SahibDarbar Sahib

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

Darbar SahibDarbar Sahib

ਐਤਵਾਰ, ੫ ਅੱਸੂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੧੩)

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) ।

Darbar SahibDarbar Sahib

ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement