ਅੱਜ ਦਾ ਹੁਕਮਨਾਮਾ
Published : Nov 20, 2020, 7:12 am IST
Updated : Nov 20, 2020, 7:15 am IST
SHARE ARTICLE
Sri Harmandir Sahib
Sri Harmandir Sahib

ਸੂਹੀ ਮਹਲਾ ੫ ॥

ਸੂਹੀ ਮਹਲਾ ੫ ॥

ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥

ਰਸਨਾ ਜਾਪੁ ਜਪਉ ਬਨਵਾਰੀ ॥੧॥

ਸਫਲ ਮੂਰਤਿ ਦਰਸਨ ਬਲਿਹਾਰੀ ॥

ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥

ਸਾਧਸੰਗਿ ਜਨਮ ਮਰਣ ਨਿਵਾਰੀ ॥

ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

ਕਾਮ ਕ੍ਰੋਧ ਲੋਭ ਮੋਹ ਤਜਾਰੀ ॥

ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥

ਕਹੁ ਨਾਨਕ ਇਹੁ ਤਤੁ ਬੀਚਾਰੀ ॥

ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

ਸ਼ੁੱਕਰਵਾਰ, ੬ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ : ੭੪੦)

 Sri Harmandir SahibSri Harmandir Sahib

ਪੰਜਾਬੀ ਵਿਆਖਿਆ:

ਸੂਹੀ ਮਹਲਾ ੫ ॥
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧। ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ । ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ।

SRI DARBAR SAHIBSRI DARBAR SAHIB

ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨।

Sri Darbar Sahib Amritsar Sri Darbar Sahib 

ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ । ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩। ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement