ਅੱਜ ਦਾ ਹੁਕਮਨਾਮਾ (20 ਨਵੰਬਰ 2022)
Published : Nov 20, 2022, 7:13 am IST
Updated : Nov 20, 2022, 7:14 am IST
SHARE ARTICLE
Hukamnama Sahib
Hukamnama Sahib

ਸਲੋਕੁ ਮਃ ੪ ॥

ਸਲੋਕੁ ਮਃ ੪ ॥

ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥

ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥

ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥

ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥

ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥

ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥

ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥

ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥

ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥

ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥

ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥


 ਐਤਵਾਰ, ੫ ਮੱਘਰ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੬੫੨)

 
ਸਲੋਕੁ ਮਃ ੪ ॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।

ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement