ਅੱਜ ਦਾ ਹੁਕਮਨਾਮਾ ( 20 ਦਸੰਬਰ 2021)
Published : Dec 20, 2021, 8:05 am IST
Updated : Dec 20, 2021, 8:05 am IST
SHARE ARTICLE
Hukamnama Sahib
Hukamnama Sahib

ਸੂਹੀ ਮਹਲਾ ੪ ॥

ਸੂਹੀ ਮਹਲਾ ੪ ॥

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥

ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥

ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥

ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥

ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥

ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥

ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥

ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਸੋਮਵਾਰ, ੬ ਪੋਹ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੩੧)

ਪੰਜਾਬੀ ਵਿਆਖਿਆ :

ਸੂਹੀ ਮਹਲਾ ੪ ॥

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ ।

 Man throws Gutka Sahib in Sarovar of Sri Darbar SahibSri Darbar Sahib

ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ ।

Prakash Purab of Sri Guru Nanak Dev Ji celebrated at Darbar SahibDarbar Sahib

ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement