ਅੱਜ ਦਾ ਹੁਕਮਨਾਮਾ (21 ਜਨਵਰੀ 2023)
Published : Jan 21, 2023, 7:00 am IST
Updated : Jan 21, 2023, 7:00 am IST
SHARE ARTICLE
Sachkhand Sri Harmandar Sahib
Sachkhand Sri Harmandar Sahib

ਸੋਰਠਿ ਮਹਲਾ ੫ ॥

 

 

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

ਸਾਚਾ ਸਾਹਿਬੁ ਸਦ ਮਿਹਰਵਾਣੁ ॥

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਸ਼ਨਿਚਰਵਾਰ, ੮ ਮਾਘ (ਸੰਮਤ ੫੫੪ ਨਾਨਕਸ਼ਾਹੀ) ੨੧ ਜਨਵਰੀ, ੨੦੨੩ (ਅੰਗ: ੬੧੯)

 

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧।

ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement