ਅੱਜ ਦਾ ਹੁਕਮਨਾਮਾ
Published : Feb 21, 2020, 7:34 am IST
Updated : Feb 21, 2020, 7:34 am IST
SHARE ARTICLE
Photo
Photo

ਸਲੋਕ ॥

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਸ਼ੁੱਕਰਵਾਰ, ੯ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੨੧ ਫਰਵਰੀ, ੨੦੨੦ (ਅੰਗ: ੭੦੬)

 

ਪੰਜਾਬੀ ਵਿਆਖਿਆ:

ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧।

ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ।

ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement