Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (21 ਫਰਵਰੀ 2026)
Published : Feb 21, 2026, 6:26 am IST
Updated : Feb 21, 2026, 6:29 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥

Ajj da Hukamnama Sri Darbar Sahib: ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥

ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥

ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥

ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥

ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥

ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ 

(ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ॥੧॥ ਰਹਾਉ॥ ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ॥੧॥ ਹੇ ਨਾਨਕ! ਆਖ-) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ।੨।੧੬।੨੫।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement