ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਾਰਚ 2021)
Published : Mar 21, 2021, 7:08 am IST
Updated : Mar 21, 2021, 7:08 am IST
SHARE ARTICLE
Sri Darbar Sahib
Sri Darbar Sahib

ਟੋਡੀ ਮਹਲਾ ੫ ਘਰੁ ੨ ਦੁਪਦੇ

ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਮਾਗਉ ਦਾਨੁ ਠਾਕੁਰ ਨਾਮ ॥

ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥

ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥

ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਐਤਵਾਰ, ੮ ਚੇਤ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੭੧੩)

Guru Granth Sahib JiGuru Granth Sahib Ji

ਪੰਜਾਬੀ ਵਿਆਖਿਆ:

ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ—ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧।

Guru Granth Sahib JiGuru Granth Sahib Ji

ਹੇ ਨਾਨਕ! ਆਖ—(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement