Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (21 ਮਾਰਚ 2024)
Published : Mar 21, 2024, 7:01 am IST
Updated : Mar 21, 2024, 7:01 am IST
SHARE ARTICLE
Sri Darbar Sahib
Sri Darbar Sahib

ਬਿਲਾਵਲੁ ਮਹਲਾ ੫ ॥

Ajj da Hukamnama Sri Darbar Sahib: ਬਿਲਾਵਲੁ ਮਹਲਾ ੫ ॥

ਰਾਖਿ ਲੀਏ ਅਪਨੇ ਜਨ ਆਪ ॥

ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥

ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥

ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

ਵੀਰਵਾਰ, ੮ ਚੇਤ (ਸੰਮਤ ੫੫੬ ਨਾਨਕਸ਼ਾਹੀ) ੨੧ ਮਾਰਚ, ੨੦੨੪ (ਅੰਗ: ੮੨੧)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੫ ॥
ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ । ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ । (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ੍ਰੜਾਂ ਜਨਮਾਂ ਦੀ (ਮਾਇਆ ਦੀ) ਤਿ੍ਰਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧।

ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।

(For more Punjabi news apart from Ajj da Hukamnama Sri Darbar Sahib 21 March 2024, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement