ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (21 ਮਾਰਚ 2026)
Published : Mar 21, 2026, 7:26 am IST
Updated : Mar 21, 2026, 7:28 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

Ajj da Hukamnama Sri Darbar Sahib: ਆਸਾ ॥  ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

ਵਿਆਖਿਆ- (ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ॥੧॥ (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ॥੧॥ ਰਹਾਉ॥ ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ)। ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ॥੨॥

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement