ਅੱਜ ਦਾ ਹੁਕਮਨਾਮਾ
Published : Apr 21, 2020, 6:29 am IST
Updated : Apr 21, 2020, 6:29 am IST
SHARE ARTICLE
File Photo
File Photo

ਵਡਹੰਸੁ ਮਹਲਾ ੩ ਘਰੁ ੧

ਵਡਹੰਸੁ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥

ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥

ਜਪਿ ਮਨ ਮੇਰੇ ਤੂ ਏਕੋ ਨਾਮੁ ॥

ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥

ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥

ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥

ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥

ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥

ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥

ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥

ਮੰਗਲਵਾਰ, ੯ ਵੈਸਾਖ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੫੫੮)

ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ ।

darbar Sahib darbar Sahib

ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨।

Darbar SahibDarbar Sahib

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement