ਅੱਜ ਦਾ ਹੁਕਮਨਾਮਾ (21 ਅਪ੍ਰੈਲ 2022)
Published : Apr 21, 2022, 7:40 am IST
Updated : Apr 21, 2022, 7:40 am IST
SHARE ARTICLE
Darbar Sahib
Darbar Sahib

ਸਲੋਕੁ ਮ ੩ ॥

ਸਲੋਕੁ ਮਃ ੩ ॥

ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥

ਸਬਦੈ ਸਾਦੁ ਨ ਆਇਓ  ਮਰਿ ਜਨਮੈ ਵਾਰੋ ਵਾਰ ॥

ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥

ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥

ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥

ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥

ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥

ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ॥

ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥

ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥

ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥

ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥

ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥

ਵੀਰਵਾਰ, ੮ ਵੈਸਾਖ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੯੨)

Darbar SahibDarbar Sahib

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)?  ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤਿ੍ਰਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ । ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨।

Guru Granth Sahib JI Guru Granth Sahib JI

ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤਿ੍ਰਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੭।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM
Advertisement