Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (21 ਅਪ੍ਰੈਲ 2024)
Published : Apr 21, 2024, 7:25 am IST
Updated : Apr 21, 2024, 7:25 am IST
SHARE ARTICLE
Hukamnama Sahib
Hukamnama Sahib

ਆਸਾ ॥

Ajj da Hukamnama Sri Darbar Sahib Today: ਆਸਾ ॥

ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥

ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥

ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥

ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥

ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥

ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥

ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥

ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥

ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥

ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥੪॥੯॥ ਦੁਤੁਕੇ॥

ਐਤਵਾਰ, ੯ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੪੭੭)

ਪੰਜਾਬੀ ਵਿਆਖਿਆ:

ਆਸਾ ॥

(ਜਿਵੇਂ) ਜਦ ਤਕ ਦੀਵੇ ਵਿਚ ਤੇਲ ਹੈ, ਤੇ ਦੀਵੇ ਦੇ ਮੂੰਹ ਵਿਚ ਵੱਟੀ ਹੈ, ਤਦ ਤਕ (ਘਰ ਵਿਚ) ਹਰੇਕ ਚੀਜ਼ ਨਜ਼ਰੀਂ ਆਉਂਦੀ ਹੈ । ਤੇਲ ਸੜ ਜਾਏ, ਵੱਟੀ ਬੁੱਝ ਜਾਏ, ਤਾਂ ਘਰ ਸੁੰਞਾ ਹੋ ਜਾਂਦਾ ਹੈ (ਤਿਵੇਂ, ਸਰੀਰ ਵਿਚ ਜਦ ਤਕ ਸੁਆਸ ਹਨ ਤੇ ਜ਼ਿੰਦਗੀ ਕਾਇਮ ਹੈ, ਤਦ ਤਕ ਹਰੇਕ ਚੀਜ਼ ‘ਆਪਣੀ’ ਜਾਪਦੀ ਹੈ, ਪਰ ਸੁਆਸ ਮੁੱਕ ਜਾਣ ਅਤੇ ਜ਼ਿੰਦਗੀ ਦੀ ਜੋਤ ਬੁੱਝ ਜਾਣ ਤੇ ਇਹ ਸਰੀਰ ਇਕੱਲਾ ਰਹਿ ਜਾਂਦਾ ਹੈ) ।੧।

(ਉਸ ਵੇਲੇ) ਹੇ ਕਮਲੇ! ਤੈਨੂੰ ਕਿਸੇ ਨੇ ਇਕ ਘੜੀ ਭੀ ਘਰ ਵਿਚ ਰਹਿਣ ਨਹੀਂ ਦੇਣਾ । ਸੋ, ਰੱਬ ਦਾ ਨਾਮ ਜਪ, ਉਹੀ ਸਾਥ ਨਿਭਾਉਣ ਵਾਲਾ ਹੈ ।੧।ਰਹਾਉ। ਇੱਥੇ ਦੱਸੋ, ਕਿਸ ਦੀ ਮਾਂ? ਕਿਸ ਦਾ ਪਿਉ? ਤੇ ਕਿਸ ਦੀ ਵਹੁਟੀ? ਜਦੋਂ ਸਰੀਰ-ਰੂਪ ਭਾਂਡਾ ਭੱਜਦਾ ਹੈ, ਕੋਈ (ਇਸ ਦੀ) ਵਾਤ ਨਹੀਂ ਪੁੱਛਦਾ, (ਤਦੋਂ) ਇਹੀ ਪਿਆ ਹੁੰਦਾ ਹੈ (ਭਾਵ, ਹਰ ਪਾਸਿਓਂ ਇਹੀ ਆਵਾਜ਼ ਆਉਂਦੀ ਹੈ) ਕਿ ਇਸ ਨੂੰ ਛੇਤੀ ਬਾਹਰ ਕੱਢੋ ।੨।

ਘਰ ਦੀ ਦਲੀਜ਼ ਤੇ ਬੈਠੀ ਮਾਂ ਰੋਂਦੀ ਹੈ, (ਤੇ) ਭਰਾ ਮੰਜਾ ਚੁੱਕ ਕੇ (ਮਸਾਣਾਂ ਨੂੰ) ਲੈ ਜਾਂਦੇ ਹਨ । ਕੇਸ ਖਿਲਾਰ ਕੇ ਵਹੁਟੀ ਪਈ ਰੋਂਦੀ ਹੈ, (ਪਰ) ਜੀਵਾਤਮਾ ਇਕੱਲਾ (ਹੀ) ਜਾਂਦਾ ਹੈ ।੩। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਇਸ ਡਰਾਉਣੇ ਸਮੁੰਦਰ ਦੀ ਬਾਬਤ ਸੁਣੋ (ਭਾਵ, ਆਖ਼ਰ ਸਿੱਟਾ ਇਹ ਨਿਕਲਦਾ ਹੈ) (ਕਿ ਜਿਨ੍ਹਾਂ ਨੂੰ ‘ਆਪਣਾ’ ਸਮਝਦਾ ਰਿਹਾ ਸੀ, ਉਹਨਾਂ ਨਾਲੋਂ ਸਾਥ ਟੁੱਟ ਜਾਣ ਤੇ, ਇਕੱਲੇ) ਇਸ ਜੀਵ ਉੱਤੇ (ਇਸ ਦੇ ਕੀਤੇ ਵਿਕਰਮਾਂ ਅਨੁਸਾਰ) ਮੁਸੀਬਤ ਆਉਂਦੀ ਹੈ, ਜਮ (ਦਾ ਡਰ) ਸਿਰੋਂ ਟਲਦਾ ਨਹੀਂ ਹੈ ।੪।੯। ਨੋਟ:—ਦੋ ਦੋ ਤੁਕਾਂ ਦੇ ‘ਬੰਦ’ ਵਾਲੇ ਇਹ ੯ ਸ਼ਬਦ ਹਨ।

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement