ਅੱਜ ਦਾ ਹੁਕਮਨਾਮਾ (21 ਮਈ 2023)
Published : May 21, 2023, 6:49 am IST
Updated : May 21, 2023, 6:49 am IST
SHARE ARTICLE
photo
photo

ਬਿਲਾਵਲੁ ਮਹਲਾ ੫ ॥

 

ਬਿਲਾਵਲੁ ਮਹਲਾ ੫ ॥

ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥

ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥

ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥

ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥

ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥

ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥

ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥

ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥

ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥

ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥

ਐਤਵਾਰ, ੭ ਜੇਠ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੮੦੯)

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੫ ॥

ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ ।੧। ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ । (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕੋ੍ਰੜਾਂ ਪਾਪ ਨਾਸ ਹੋ ਜਾਂਦੇ ਹਨ ।੧।ਰਹਾਉ।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ । (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ ।੨। (ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ । (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ । ਹੇ ਨਾਨਕ! ਅਰਦਾਸ ਕਰ, ਤੇ, ਆਖ—ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼ ।੪।੭।੩੭।

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement