ਖ਼ਬਰਾਂ |

ਤਾਜ਼ਾ |

Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (21 ਮਈ 2025)
Published : May 21, 2025, 6:20 am IST
Updated : May 22, 2025, 6:21 am IST
SHARE ARTICLE
Ajj da Hukamnama Sri Darbar Sahib
Ajj da Hukamnama Sri Darbar Sahib

Ajj da Hukamnama Sri Darbar Sahib: ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥

Ajj da Hukamnama Sri Darbar Sahib: ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥

ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥

ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥

ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥

ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥

ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥

ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥

ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥ ਮਃ ੩ ॥

ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥

ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥

ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥

ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥

ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥

ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥

ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥

ਅਰਥ:- ਜੋ ਜੀਵ-ਇਸਤ੍ਰੀ ਦੁਨੀਆ ਦੇ ਸੋਹਣੇ ਪਦਾਰਥ-ਰੂਪ ਕਸੁੰਭੇ ਦੇ ਚੁਹਚੁਹੇ ਰੰਗ ਵਾਲੇ ਵੇਸ ਵਿਚ (ਮਸਤ) ਹੈ ਉਹ ਮੰਦੇ ਭਾਗਾਂ ਵਾਲੀ ਹੈ, ਉਹ (ਮਾਨੋ) ਪਰਾਏ ਖਸਮ ਨੂੰ ਭੋਗਣ ਤੁਰ ਪੈਂਦੀ ਹੈ, ਮਾਇਆ ਦੇ ਪਿਆਰ ਵਿਚ ਉਹ ਲੁੱਟੀ ਜਾ ਰਹੀ ਹੈ (ਕਿਉਂਕਿ) ਉਹ ਆਪਣੇ ਹਿਰਦੇ-ਘਰ ਵਿਚ ਵੱਸਦੇ ਖਸਮ-ਪ੍ਰਭੂ ਨੂੰ ਵਿਸਾਰ ਦੇਂਦੀ ਹੈ। (ਜਿਸ ਜੀਵ-ਇਸਤ੍ਰੀ ਨੇ ਦੁਨੀਆ ਦੇ ਪਦਾਰਥਾਂ ਨੂੰ) ਸੁਆਦਲੇ ਜਾਣ ਕੇ ਭੋਗਿਆ ਹੈ (ਉਸ ਦੇ ਮਨ ਵਿਚ) ਇਹਨਾਂ ਬਹੁਤੇ ਚਸਕਿਆਂ ਤੋਂ ਰੋਗ ਵਧਦਾ ਹੈ, (ਭਾਵ), ਉਹ ਨਿਰੋਲ ਆਪਣੇ ਖਸਮ-ਪ੍ਰਭੂ ਨੂੰ ਛੱਡ ਬਹਿੰਦੀ ਹੈ ਤੇ ਇਸ ਤਰ੍ਹਾਂ ਉਸ ਨਾਲੋਂ ਇਸ ਦਾ ਵਿਛੋੜਾ ਹੋ ਜਾਂਦਾ ਹੈ। ਜੋ ਜੀਵ-ਇਸਤ੍ਰੀ ਗੁਰੂ ਦੇ ਹੁਕਮ ਵਿਚ ਤੁਰਦੀ ਹੈ ਉਸ ਦਾ ਮਨ (ਦੁਨੀਆ ਦੇ ਭੋਗਾਂ ਵਲੋਂ) ਪਰਤਦਾ ਹੈ, ਉਹ (ਪ੍ਰਭੂ-ਪਿਆਰ ਰੂਪ ਗਹਣੇ ਨਾਲ ਆਪਣੇ ਆਪ ਨੂੰ) ਸਜਾ ਬਣਾ ਕੇ ਪਰਮਾਤਮਾ (ਦੇ ਪਿਆਰ) ਵਿਚ ਰੱਤੀ ਰਹਿੰਦੀ ਹੈ, ਪ੍ਰਭੂ ਦਾ ਨਾਮ ਹਿਰਦੇ ਵਿਚ ਧਾਰ ਕੇ ਸਹਜ ਅਵਸਥਾ ਵਿਚ (ਟਿਕ ਕੇ) ਸਦਾ-ਥਿਰ ਰਹਿਣ ਵਾਲੇ ਖਸਮ ਨੂੰ ਮਾਣਦੀ ਹੈ। ਪ੍ਰਭੂ ਦੇ ਹੁਕਮ ਵਿਚ ਤੁਰਨ ਵਾਲੀ ਜੀਵ-ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ, ਕਰਤਾਰ (ਖਸਮ) ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ ਹੈ। ਹੇ ਨਾਨਕ! ਜਿਸ ਨੇ ਸਦਾ-ਥਿਰ ਪ੍ਰਭੂ ਖਸਮ ਪ੍ਰਾਪਤ ਕਰ ਲਿਆ ਹੈ ਉਹ (ਜੀਵ-) ਇਸਤ੍ਰੀ ਸਦਾ ਸੁਹਾਗ ਭਾਗ ਵਾਲੀ ਹੈ।1।
 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲੋਕਸਭਾ ਮੈਂਬਰੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਪਾਲ ਦੀ ਕਾਨੂੰਨੀ ਭੂਮਿਕਾ 'ਤੇ ਵਕੀਲ ਨਾਲ ਖਾਸ ਗੱਲਬਾਤ

22 Apr 2026 12:40 PM

Chandigarh University ਹੋਣ ਹਰ ਵਿਦਿਆਰਥੀਆਂ ਨੂੰ ਦੇਵੇਗੀ 200 ਕਰੋੜ ਦੀ Scholarship !

22 Apr 2026 12:39 PM

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM
Advertisement