
ਧਨਾਸਰੀ ਮਹਲਾ ੫ ॥
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥
ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥
ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਸ਼ੁੱਕਰਵਾਰ, ੭ ਹਾੜ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੨)