ਅੱਜ ਦਾ ਹੁਕਮਨਾਮਾ (21 ਜੁਲਾਈ 2022)
Published : Jul 21, 2022, 6:52 am IST
Updated : Jul 21, 2022, 6:53 am IST
SHARE ARTICLE
hukamnama Sahib
hukamnama Sahib

ਸਲੋਕੁ ਮ: ੩ ॥

ਸਲੋਕੁ ਮ: ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥

ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥

ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥

ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮ: ੩ ॥

ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥

ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥

ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥

ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥

ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥

ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥

ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥

ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

ਵੀਰਵਾਰ, ੬ ਸਾਵਣ (ਸੰਮਤ ੫੫੪ ਨਾਨਕਸ਼ਾਹੀ) ੨੧ ਜੁਲਾਈ, ੨੦੨੨ (ਅੰਗ : ੬੫੧)

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥

ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ।

Darbar SahibDarbar Sahib

ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।੧। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ।

Darbar SahibDarbar Sahib

ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement