ਅੱਜ ਦਾ ਹੁਕਮਨਾਮਾ (21 ਸਤੰਬਰ 2021)
Published : Sep 21, 2021, 7:34 am IST
Updated : Sep 21, 2021, 7:34 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੫ ॥

 

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

SRI DARBAR SAHIBSRI DARBAR SAHIB

ਮੰਗਲਵਾਰ, ੬ ਅੱਸੂ (ਸੰਮਤ ੫੫੩ ਨਾਨਕਸ਼ਾਹੀ) (ਅੰਗ: ੬੮੦)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੫ ॥

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

SRI DARBAR SAHIBSRI DARBAR SAHIB

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨।੫।੩੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement