ਅੱਜ ਦਾ ਹੁਕਮਨਾਮਾ
Published : Nov 21, 2020, 7:12 am IST
Updated : Nov 21, 2020, 8:09 am IST
SHARE ARTICLE
Sri Harmandir Sahib
Sri Harmandir Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਸ਼ਨਿੱਚਰਵਾਰ, ੭ ਮੱਘਰ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੭੨)

 Sri Harmandir SahibSri Harmandir Sahib

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥
ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।

Sri Harmandir SahibSri Harmandir Sahib

ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ । ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।

Darbar SahibDarbar Sahib

ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ । ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।

SRI DARBAR SAHIBSRI DARBAR SAHIB

ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement