ਅੱਜ ਦਾ ਹੁਕਮਨਾਮਾਂ
Published : Feb 22, 2019, 7:52 am IST
Updated : Feb 22, 2019, 7:52 am IST
SHARE ARTICLE
Sachkhand Sri Harmandir Sahib, Sri Amritsar.
Sachkhand Sri Harmandir Sahib, Sri Amritsar.

ਰਾਗੁ ਸੂਹੀ ਮਹਲਾ ੩ ਘਰੁ ੧੦ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥

ਰਾਗੁ ਸੂਹੀ ਮਹਲਾ ੩ ਘਰੁ ੧੦

ੴ ਸਤਿਗੁਰ ਪ੍ਰਸਾਦਿ ॥

ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥

ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥

ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥

ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥

ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥

ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥

ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥

ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥

ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥

ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥

ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥

ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥

ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥

ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥

ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥

ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥

ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥

ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥

ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥

ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥

ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥

ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥

ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥

ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥

ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥

ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥

ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥

ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥

ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥

ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥

ਅਵਗਣ ਵਿਕਣਿ ਪਲ@ਰਨਿ ਗੁਣ ਕੀ ਸਾਝ ਕਰੰਨਿ@ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥

ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥

ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ@ਾਲਿ ॥

ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥

ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥

ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥

ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥

ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥

ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥

ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

ਸ਼ੁੱਕਰਵਾਰ, ੧੦ ਫੱਗਣ (ਸੰਮਤ ੫੫੦ ਨਾਨਕਸ਼ਾਹੀ) ੨੨ ਫਰਵਰੀ, ੨੦੧੯ (ਅੰਗ: ੭੫੫)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement