ਅੱਜ ਦਾ ਹੁਕਮਨਾਮਾ (22 ਮਾਰਚ 2022)
Published : Mar 22, 2022, 7:56 am IST
Updated : Mar 22, 2022, 7:57 am IST
SHARE ARTICLE
Hukamnama Sahib
Hukamnama Sahib

ਧਨਾਸਰੀ ਮਹਲਾ ੫ ॥

ਧਨਾਸਰੀ ਮਹਲਾ ੫ ॥

ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥

ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥

ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥

ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥

ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥

ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥

ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥

ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

ਮੰਗਲਵਾਰ, ੯ ਚੇਤ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੭੨)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ ! ਦੁਨੀਆਂ ਵਿਚ ਵਡੇ ਵਡੇ ਰਾਜੇ ਹਨ, ਵਡੇ ਵਡੇ ਜ਼ਿਮੀਦਾਰ ਹਨ, ਮਾਇਆ ਵਲੋਂ ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ । ਮਾਇਆ ਤੋਂ ਬਿਨਾ ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ।੧।ਹੇ ਭਾਈ ! ਮਾਇਆ ਦੇ ਮੋਹ ਵਿਚ ਫਸੇ ਰਹਿ ਕੇ ਕਿਸੇ ਮਨੁੱਖ ਨੇ ਮਾਇਆ ਵਲੋਂ ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ ।

Darbar SahibDarbar Sahib

ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਹੀ ਨਹੀਂ ਸਕਦਾ ।ਰਹਾਉ ।ਹੇ ਭਾਈ ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ ਸੁਆਦਲੇ ਖਾਣਿਆਂ ਦੀ ਭੁੱਖ ਕਦੇ ਨਹੀਂ ਮੁੱਕਦੀ । ਸੁਆਦਲੇ ਖਾਣਿਆਂ ਦੀ ਖ਼ਾਤਰ ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ।੨।ਹੇ ਭਾਈ ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ । ਉਹ ਹਰ ਰੋਜ਼ ਵਿਸ਼ੇ-ਪਾਪ ਕਰਦਾ ਹੈ, ਤੇ, ਪਛੁਤਾਂਦਾ ਭੀ ਹੈ ।

ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ।੩।ਹੇ ਭਾਈ ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, ਇਸ ਨਾਮ-ਖ਼ਜਾਨੇ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ । ਪਰ ਹੇ ਨਾਨਕ ! ਗੁਰੂ ਪਾਸੋਂ ਹੀ ਇਸ ਖ਼ਜਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ।੪।੬।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement