Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (22 ਮਾਰਚ 2025) 
Published : Mar 22, 2025, 6:30 am IST
Updated : Mar 23, 2025, 6:37 am IST
SHARE ARTICLE
Sri Darbar Sahib
Sri Darbar Sahib

Ajj da Hukamnama Sri Darbar Sahib

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pahalgam Terror Attack News : ਅੱਤਵਾਦੀ ਹਮਲੇ ਤੋਂ ਬਾਅਦ Jammu & Kashmir 'ਚ ਰਸਤੇ ਕਰ ਦਿੱਤੇ ਗਏ ਬੰਦ!

24 Apr 2025 5:50 PM

Pakistan ਤੋਂ ਵਾਪਿਸ ਪਰਤੇ ਭਾਰਤੀਆਂ ਨੇ ਦੱਸਿਆ, "ਓਧਰ ਕਿਹੋ ਜਿਹੇ ਨੇ ਹਾਲਾਤ" -ਕਹਿੰਦੇ ਓਧਰ ਤਾਂ ਲੋਕਾਂ ਨੂੰ ਕਿਸੇ...

24 Apr 2025 5:50 PM

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM
Advertisement