ਅੱਜ ਦਾ ਹੁਕਮਨਾਮਾ (22 ਅਪ੍ਰੈਲ 2022)
Published : Apr 22, 2022, 7:57 am IST
Updated : Apr 22, 2022, 8:05 am IST
SHARE ARTICLE
hukamnama sri darbar sahib amritsar
hukamnama sri darbar sahib amritsar

ਧਨਾਸਰੀ ਮਹਲਾ ੫॥

ਧਨਾਸਰੀ ਮਹਲਾ ੫॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥

ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

ਜਿਹਵਾ ਏਕ ਕਵਨ ਗੁਨ ਕਹੀਐ ॥

ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥

ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥

ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਸ਼ੁੱਕਰਵਾਰ, ੯ ਵੈਸਾਖ (ਸੰਮਤ ੫੫੪ ਨਾਨਕਸ਼ਾਹੀ) ੨੨ ਅਪ੍ਰੈਲ, ੨੦੨੨ (ਅੰਗ: ੬੭੩)

Darbar SahibDarbar Sahib

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧।

Darbar SahibDarbar Sahib

ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ।

Darbar SahibDarbar Sahib

ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨। ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।

SHARE ARTICLE

ਏਜੰਸੀ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement