ਅੱਜ ਦਾ ਹੁਕਮਨਾਮਾ (22 ਅਪ੍ਰੈਲ 2023)
Published : Apr 22, 2023, 6:40 am IST
Updated : Apr 22, 2023, 6:40 am IST
SHARE ARTICLE
Sachkhand Sri Harmandar Sahib
Sachkhand Sri Harmandar Sahib

ਧਨਾਸਰੀ ਮਹਲਾ ੫ ॥

 

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਸ਼ਨਿਚਰਵਾਰ, ੯ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੮੨)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।

ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement