ਅੱਜ ਦਾ ਹੁਕਮਨਾਮਾ ( 22 ਮਈ 2022)
Published : May 22, 2022, 7:05 am IST
Updated : May 22, 2022, 7:07 am IST
SHARE ARTICLE
Hukamnama Sahib
Hukamnama Sahib

ਸੋਰਠਿ ਮਹਲਾ ੫ ॥

ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥
ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥
ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥
ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥
ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥
ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥
ਐਤਵਾਰ, ੯ ਜੇਠ (ਸੰਮਤ ੫੫੪ ਨਾਨਕਸ਼ਾਹੀ) ੨੨ ਮਈ, ੨੦੨੨ (ਅੰਗ: ੬੨੦)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ।੧।(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ । ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ।੧।
 
Darbar SahibDarbar Sahib
 
(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧।੪੯।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement