ਅੱਜ ਦਾ ਹੁਕਮਨਾਮਾ
Published : Jun 22, 2020, 7:13 am IST
Updated : Jun 22, 2020, 7:13 am IST
SHARE ARTICLE
File Photo
File Photo

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

Darbar SahibDarbar Sahib

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

Darbar Sahib Darbar Sahib

ਸੋਮਵਾਰ, ੯ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੬)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

Darbar SahibDarbar Sahib

 

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ!

Darbar Sahib Darbar Sahib

ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement