ਅਫ਼ਗ਼ਾਨਿਸਤਾਨ ਤੋਂ ਭਾਰਤ ਆਉਣ ਦੇ ਚਾਹਵਾਨ ਸਿੱਖਾਂ ਦਾ ਹਵਾਈ ਖ਼ਰਚਾ ਚੁੱਕੇਗੀ SGPC
Published : Jun 22, 2022, 9:53 am IST
Updated : Jun 22, 2022, 9:53 am IST
SHARE ARTICLE
Harjinder Singh Dhami
Harjinder Singh Dhami

ਸਿੱਖਾਂ ਨੂੰ ਭਾਰਤ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਦੇਵੇ ਮਨਜ਼ੂਰੀ - ਹਰਜਿੰਦਰ ਸਿੰਘ ਧਾਮੀ 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅਫ਼ਗ਼ਾਨ ਸਿੱਖਾਂ ਲਈ ਮਦਦ ਦਾ ਐਲਾਨ ਕੀਤਾ ਹੈ। ਅਫ਼ਗ਼ਾਨਿਸਤਾਨ ਤੋਂ ਭਾਰਤ ਆਉਣ ਦੇ ਚਾਹਵਾਨ ਸਿੱਖਾਂ ਦਾ ਹਵਾਈ ਖ਼ਰਚਾ SGPC ਚੁੱਕੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਫ਼ਗ਼ਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ।

SGPC SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿੱਚ ਸਿੱਖ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ ਪਰ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜਿਨ੍ਹਾਂ ਕੋਲ ਆਉਣ-ਜਾਣ ਦੇ ਪ੍ਰਬੰਧ ਨਹੀਂ ਹਨ, ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਨਾਲ ਸਮਰਥਨ ਕੀਤਾ ਜਾਵੇਗਾ। ਪ੍ਰਧਾਨ ਧਾਮੀ ਨੇ ਕਿਹਾ ਕਿ ਉਹ ਪਿਛਲੇ ਦਿਨੀਂ ਦਿੱਲੀ ਵਿੱਚ ਅਫ਼ਗ਼ਾਨ ਸਿੱਖਾਂ ਨੂੰ ਮਿਲੇ ਸਨ ਅਤੇ ਉਨ੍ਹਾਂ ਦੇ ਦੁੱਖ ਵੀ ਜਾਣੇ ਸਨ। ਸਾਰੇ ਸਿੱਖ ਅਫ਼ਗ਼ਾਨਿਸਤਾਨ ਵਿੱਚ ਰਹਿੰਦੇ ਸਿੱਖਾਂ ਲਈ ਫਿਕਰਮੰਦ ਹਨ।

SGPC on Gurdwara Karte Parwan SahibSGPC on Gurdwara Karte Parwan Sahib

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਦੇ ਸਿੱਖਾਂ ਲਈ ਆਪਣਾ ਘਰ-ਬਾਰ ਅਤੇ ਕਾਰੋਬਾਰ ਛੱਡਣਾ ਆਸਾਨ ਨਹੀਂ ਹੈ ਪਰ ਉਹ ਆਪਣੇ ਹਾਲਾਤ ਅੱਗੇ ਬੇਵੱਸ ਹਨ। ਇਸ ਕਾਰਨ ਭਾਰਤ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਫ਼ਗ਼ਾਨਿਸਤਾਨ ਦੇ ਹਰ ਸਿੱਖ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ। ਇੰਨਾ ਹੀ ਨਹੀਂ ਉਨ੍ਹਾਂ ਨੂੰ ਭਾਰਤ ਲਿਆ ਕੇ ਨਾਗਰਿਕਤਾ ਵੀ ਦਿੱਤੀ ਜਾਵੇ।

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement