Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (22 ਜੂਨ 2024)
Published : Jun 22, 2024, 6:54 am IST
Updated : Jun 22, 2024, 6:54 am IST
SHARE ARTICLE
Sri Darbar Sahib
Sri Darbar Sahib

ਧਨਾਸਰੀ ਮਹਲਾ ੫ ਘਰੁ ੬

Ajj da Hukamnama Sri Darbar Sahib 22 June 2024: ਧਨਾਸਰੀ ਮਹਲਾ ੫ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥

ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥

ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥

ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥

ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥

ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥

ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਸ਼ਨਿਚਰਵਾਰ, ੯ ਹਾੜ (ਸੰਮਤ ੫੫੬ ਨਾਨਕਸ਼ਾਹੀ) ੨੨ ਜੂਨ, ੨੦੨੪ (ਅੰਗ: ੬੭੮)

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ਘਰੁ ੬
ੴ ਸਤਿਗੁਰ ਪ੍ਰਸਾਦਿ॥
ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ।ਰਹਾਉ।ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ । (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ । ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ—ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ।੧।

ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ । ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ । ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ । ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ।੨।ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ । ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।੩।੧।੨੯।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM
Advertisement