
ਸਲੋਕੁ ਮ; ੩ ॥
ਸਲੋਕੁ ਮ; ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥
ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥
ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥
ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ; ੩ ॥
ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥
ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥
ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥
ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥
ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥
ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ ਪਉੜੀ ॥
ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥
ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥
ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥
ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥
ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥
ਸੋਮਵਾਰ, ੭ ਸਾਵਣ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੫੪