ਅੱਜ ਦਾ ਹੁਕਮਨਾਮਾ (22 ਜੁਲਾਈ 2021)
Published : Jul 22, 2021, 7:20 am IST
Updated : Jul 22, 2021, 7:20 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸੂਹੀ ਮਹਲਾ ੧ ਘਰੁ ੬

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥

ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥

ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥

ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥

ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥

ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥

ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥

ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥

ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਵੀਰਵਾਰ, ੭ ਸਾਵਣ (ਸੰਮਤ ੫੫੩ ਨਾਨਕਸ਼ਾਹੀ) ੨੨ ਜੁਲਾਈ, ੨੦੨੧ (ਅੰਗ: ੭੨੯)

 

ਪੰਜਾਬੀ ਵਿਆਖਿਆ:

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨।

Darbar sahibDarbar Sahib

ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫।

Darbar sahibDarbar Sahib

ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement