ਅੱਜ ਦਾ ਹੁਕਮਨਾਮਾ (22 ਜੁਲਾਈ 2022)
Published : Jul 22, 2022, 7:04 am IST
Updated : Jul 22, 2022, 7:07 am IST
SHARE ARTICLE
 Hukamnama Sahib
Hukamnama Sahib

ਸੋਰਠਿ ਮਹਲਾ ੩ ਘਰੁ ੧

ਸੋਰਠਿ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥

ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥

ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥

ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥

ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥

ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥

ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥

ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥

ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥

ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥

ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

ਸ਼ੁੱਕਰਵਾਰ, ੭ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੫੯੯)

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ । (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ । ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ । ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) ।ਰਹਾਉ।

 Man throws Gutka Sahib in Sarovar of Sri Darbar Sahib Sri Darbar Sahib

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ । ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ । ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।੨।ਹੇ ਭਾਈ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ ।

Darbar SahibDarbar Sahib

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ । ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ ।੩।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ । ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।ਹੇ ਨਾਨਕ! (ਆਖ—) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ । ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ ।੪।੧।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement