ਅੱਜ ਦਾ ਹੁਕਮਨਾਮਾ (22 ਜੁਲਾਈ 2023)
Published : Jul 22, 2023, 7:03 am IST
Updated : Jul 22, 2023, 7:03 am IST
SHARE ARTICLE
Sachkhand Sri Harmandir Sahib
Sachkhand Sri Harmandir Sahib

ਸਲੋਕੁ ਮ: ੩ ॥

 

ਸਲੋਕੁ ਮਃ ੩ ॥

ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥

ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥

ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥

ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥

ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥

ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥

ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥

ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥

ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥

ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥

ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਸ਼ਨਿਚਰਵਾਰ, ੭ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੨੨ ਜੁਲਾਈ, ੨੦੨੩ (ਅੰਗ ੬੪੩)

 

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਪਿਛਲੇ ਕੀਤੇ ਕਰਮਾਂ ਅਨੁਸਾਰ ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ । (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ । ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ । ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧।

 

ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ । ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ । ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੨। ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ । (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ । (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩।

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement