
ਸਲੋਕ ॥
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥
ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥
ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥
ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥
ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ॥
ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥
ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਵੀਰਵਾਰ, ੬ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੨੨ ਅਗਸਤ, ੨੦੧੯ (ਅੰਗ: ੭੦੬)